ਕੋਈ ਦਸਤਾਰ ਰਤ ਲਿਬੜੀ ਕੋਈ ਤਲਵਾਰ ਆਈ ਹੈ ।
ਲਿਆਓ ਸਰਦਲਾਂ ਤੋਂ ਚੁੱਕ ਕੇ ਅਕਬਾਰ ਆਈ ਹੈ ।
ਘਰਾਂ ਦੀ ਅੱਗ ਸਿਆਣੀ ਏ ਤਦੇ ਇਸ ਦੀ ਲਪੇਟ ਅੰਦਰ
ਬਗਾਨੀ ਧੀ ਹੀ ਆਈ ਹੈ ਕਿ ਜਿੰਨੀ ਵਾਰ ਆਈ ਹੈ ।
ਲਗਾਈ ਸੀ ਜੋ ਤੀਲਾਂ ਨਾਲ, ਬੁਝਦੀ ਨਾ ਅਪੀਲਾਂ ਨਾਲ
ਨਹੀਂ ਮੁੜਦੀ ਦਲੀਲਾਂ ਨਾਲ ਅਗਨ ਜੁ ਦੁਆਰ ਆਈ ਹੈ ।
ਐ ਮੇਰੇ ਸ਼ਹਿਰ ਦੇ ਲੋਕੋ ਬਹੁਤ ਖੁਸ਼ ਹੈ ਤੁਹਾਡੇ ਤੇ
ਤੁਹਾਡੇ ਸ਼ਹਿਰ ਵੱਲ ਗਿਰਝਾਂ ਦੀ ਇਹ ਜੋ ਡਾਰ ਆਈ ਹੈ ।
ਅਸਾਂ ਬੀਜੇ, ਤੁਸਾਂ ਬੀਜੇ, ਕਿਸੇ ਬੀਜੇ, ਚਲੋ ਛੱਡੋ
ਕਰੋ ਝੋਲੀ, ਭਰੋ ਅੰਗਿਆਰ ਲਉ ਕਿ ਬਹਾਰ ਆਈ ਹੈ ।
ਨਦੀ ਏਨੀ ਚੜ੍ਹੀ ਕਿ ਨੀਰ ਦਹਿਲੀਜ਼ਾਂ ‘ਤੇ ਚੜ੍ਹ ਆਇਆ
ਬਦੀ ਏਨੀ ਵਧੀ ਕਿ ਆਪਣੇ ਵਿਚਕਾਰ ਆਈ ਹੈ ।
ਕੋਈ ਕੋਂਪਲ ਨਵੀਂ ਫੁੱਟੀ ਕਿ ਕੋਈ ਡਾਲ ਹੈ ਟੁਟੀ
ਕਿ ਆਈ ਜਾਨ ਵਿਚ ਮੁੱਠੀ, ਕਿਸੇ ਦੀ ਤਾਰ ਆਈ ਹੈ ।

0 comments:
Post a Comment