,

ਗ਼ਮਾਂ ਦੀ ਰਾਤ



















ਗ਼ਮਾਂ ਦੀ ਰਾਤ ਲੰਮੀ ਏ
ਜਾਂ ਮੇਰੇ ਗੀਤ ਲੰਮੇ ਨੇ ।

ਨਾ ਭੈੜ੍ਹੀ ਰਾਤ ਮੁਕਦੀ ਏ,
ਨਾ ਮੇਰੇ ਗੀਤ ਮੁਕਦੇ ਨੇ ।

ਇਹ ਸਰ ਕਿੰਨੇ ਕੁ ਡੂੰਘੇ ਨੇ
ਕਿਸ ਨੇ ਹਾਥ ਨਾ ਪਾਈ,

ਨਾ ਬਰਸਾਤਾਂ ਚ ਚਡ਼੍ਹਦੇ ਨੇ
ਤੇ ਨਾ ਔੜਾਂ ’ਚ ਸੁੱਕਦੇ ਨੇ ।

ਮੇਰੇ ਹੱਡ ਵੀ ਅਵੱਲੇ ਨੇ
ਜੋ ਅੱਗ ਲਾਇਆਂ ਨਹੀਂ ਸੜਦੇ

ਨੇ ਸੜਦੇ ਹਉਕਿਆਂ ਦੇ ਨਾਲ
ਹਾਵਾਂ ਨਾਲ ਧੁਖਦੇ ਨੇ ।

ਇਹ ਫੱਟ ਹਨ ਇਸ਼ਕ ਦੇ
ਇਹਨਾਂ ਦੀ ਯਾਰੋ ਕੀ ਦਵਾ ਹੋਵੇ,

ਇਹ ਹੱਥ ਲਾਇਆਂ ਵੀ ਦੁਖਦੇ ਨੇ
ਮਲ੍ਹਮ ਲਾਇਆਂ ਵੀ ਦੁਖਦੇ ਨੇ ।

ਜੇ ਗੋਰੀ ਰਾਤ ਹੈ ਚੰਨ ਦੀ
ਤਾਂ ਕਾਲੀ ਰਾਤ ਹੈ ਕਿਸ ਦੀ ?

 ਨਾ ਲੁਕਦੈ ਤਾਰਿਆਂ ਵਿੱਚ ਚੰਨ
ਨਾ ਤਾਰੇ ਚੰਨ ’ਚ ਲੁਕਦੇ ਨੇ ।

By - Miit Anmol

0 comments:

Post a Comment