,

ਗ਼ਜ਼ਲ ( ਬਲਦਾ ਬਿਰਖ ਹਾਂ...)
















ਬਲਦਾ ਬਿਰਖ ਹਾਂ,ਖਤਮ ਹਾਂ,ਬਸ ਸ਼ਾਮ ਤੀਕ ਹਾਂ ।
ਫਿਰ ਵੀ ਕਿਸੇ ਬਹਾਰ ਦੀ ਕਰਦਾ ਉਡੀਕ ਹਾਂ ।

ਮੈਂ ਤਾਂ ਨਹੀਂ ਰਹਾਂਗਾ, ਮੇਰੇ ਗੀਤ ਰਹਿਣਗੇ
ਪਾਣੀ ਨੇ ਮੇਰੇ ਗੀਤ, ਮੈਂ ਪਾਣੀ ਤੇ ਲੀਕ ਹਾਂ ।

ਜਿਸ ਨਾਲੋਂ ਮੈਨੂੰ ਚੀਰ ਕੇ ਵੰਝਲੀ ਬਣਾ ਲਿਆ
ਵੰਝਲੀ ਦੇ ਰੂਪ ਵਿੱਚ ਮੈ ਉਸ ਜੰਗਲ ਦੀ ਚੀਕ ਹਾਂ ।

ਅੱਗ ਦਾ ਸਫ਼ਾ ਹੈ ਉਸ'ਤੇ ਮੈਂ ਫੁੱਲਾਂ ਦੀ ਸਤਰ ਹਾਂ ।
ਉਹ ਬਹਿਸ ਕਰ ਰਹੇ ਨੇ ਗਲਤ ਹਾਂ ਕਿ ਠੀਕ ਹਾਂ ।

0 comments:

Post a Comment