,

ਚਿੜੀਆਂ ਸੀ ਕੁਝ.....
















ਚਿੜੀਆਂ ਸੀ ਕੁਝ ਬੈਠੀਆਂ ਟੈਲੀਫੋਨ ਦੀ ਤਾਰ 'ਤੇ ।
ਚੁੰਝ- ਚਰਚਾ ਸੀ ਚੱਲ ਰਹੀ ਬਦਲ ਰਹੇ ਸੰਸਾਰ 'ਤੇ ।

ਇਕ ਉਡਾਰੀ ਬਾਅਦ ਜਦ ਚਿੜੀਆਂ ਮੁੜ ਕੇ ਪਰਤੀਆਂ
ਗਾਇਬ ਕਿਧਰੇ ਹੋ ਗਈ, ਬੈਠੀਆਂ ਸੀ ਜਿਸ ਤਾਰ 'ਤੇ ।

ਆਪਣੇ ਪਿੰਡ ਦੀ ਧਰਤ ਨੂੰ ਮੱਥਾ ਟੇਕਣ ਵਾਸਤੇ
ਕੱਲ ਉਹ ਆਏ ਸ਼ਹਿਰ ਤੋਂ, ਧੂੜ ਉਡਾਉਂਦੀ ਕਾਰ 'ਤੇ ।

ਰੁੱਖ ਖੜੋਤੇ ਦੇਖਦੇ, ਫੁੱਲ ਖਿੜ ਖਿੜ ਕੇ ਹੱਸਦੇ
ਕੋਲੋਂ ਲੰਘਦੇ ਹੌਂਕਦੇ ਬੰਦਿਆਂ ਦੀ ਰਫਤਾਰ 'ਤੇ ।

ਬੰਦੇ ਕਿੱਧਰ ਜਾ ਰਹੇ ? ਫੁੱਲ ਪੁੱਛਦੇ, ਰੁੱਖ ਆਖਦੇ
ਖੁਸ਼ ਹੋਵਣ ਜਾ ਰਹੇ, ਹਰ ਇਕ ਕਾਰ ਸਵਾਰ 'ਤੇ ।

ਸੁੱਕੇ ਪੱਤਿਆਂ ਵਾਂਗਰਾਂ ਕਿਧਰ ਉਡਦੇ ਜਾ ਰਹੇ
ਕੈਸਾ ਝੱਖੜ ਝੁੱਲਿਆ ਬੰਦਿਆਂ ਦੇ ਸੰਸਾਰ 'ਤੇ ।

0 comments:

Post a Comment