,

ਰੁੱਖ



















ਕੁਝ ਰੁੱਖ  ਮੈਨੂੰ, ਪੁੱਤ ਲਗਦੇ ਨੇ
ਕੁਝ ਰੁੱਖ  ਲੱਗਦੇ ਮਾਵਾਂ
ਕੁਝ ਰੁੱਖ  ਨੂੰਹਾਂ ਧੀਆਂ ਲੱਗਦੇ
ਕੁਝ ਰੁੱਖ  ਵਾਂਗ ਭਰਾਵਾਂ
ਕੁਝ ਰੁੱਖ  ਬਾਬੇ ਵਾਕਣ
ਪੱਤਰ ਟਾਵਾਂ ਟਾਵਾਂ
ਕੁਝ ਰੁਖ ਮੇਰੀ ਦਾਦੀ ਵਰਗੇ
ਚੂਰੀ ਪਾਵਣ ਕਾਵਾਂ
ਕੁਝ ਰੁੱਖ  ਯਾਰਾਂ ਵਰਗੇ ਲੱਗਦੇ
ਚੁੰਮਾਂ ਤੇ ਗਲ ਲਾਵਾਂ
ਇਕ ਮੇਰੀ ਮਹਿਬੂਬਾ ਵਾਕਣ
ਮਿਠਾ ਅਤੇ ਦੁਖਾਵਾਂ
ਕੁਝ ਰੁੱਖ ਮੇਰਾ ਦਿਲ ਕਰਦਾ ਏ
ਮੋਢੇ ਚੁੱਕ ਖਿਡਾਵਾਂ
ਕੁਝ ਰੁੱਖ  ਮੇਰਾ ਦਿਲ ਕਰਦਾ ਏ
ਚੁੰਮਾਂ ਤੇ ਮਰ ਜਾਵਾਂ
ਕੁਝ ਰੁੱਖ ਜਦ ਵੀ ਰਲ ਕੇ ਝੂਮਣ
ਤੇਜ਼ ਵਗਣ ਜਦ ਵਾਵਾਂ
ਸਾਵੀ ਬੋਲੀ ਸਭ ਰੁੱਖਾਂ ਦੀ
ਦਿਲ ਕਰਦਾ ਲਿਖ ਜਾਵਾਂ
ਮੇਰਾ ਵੀ ਇਹ ਦਿਲ ਕਰਦਾ ਏ
ਰੁੱਖ ਦੀ ਜੂਨੇ ਆਵਾਂ
ਤੇ ਤੁਸਾਂ ਮੇਰਾ ਗੀਤ ਹੈ ਸੁਣਨਾ
ਮੈਂ ਰੁੱਖਾਂ ਵਿਚ ਗਾਵਾਂ
ਰੁੱਖ ਤਾਂ ਮੇਰੀ ਮਾਂ ਵਰਗੇ ਨੇ
ਜਿਉਣ ਰੁੱਖਾਂ ਦੀਆਂ ਛਾਵਾਂ

3 comments:

Post a Comment