,

ਇੱਕ ਲਰਜ਼ਦਾ ਨੀਰ
















ਇੱਕ ਲਰਜ਼ਦਾ ਨੀਰ ਸੀ,
ਉਹ ਮਰ ਕੇ ਪੱਥਰ ਹੋ ਗਿਆ ।
ਦੂਸਰਾ ਇਸ ਹਾਦਸੇ ਤੋਂ,
ਡਰ ਕੇ ਪੱਥਰ ਹੋ ਗਿਆ ।
ਤੀਸਰਾ ਇਸ ਹਾਦਸੇ ਨੂੰ ਕਰਨ,
ਲੱਗਿਆ ਸੀ ਬਿਆਨ
ਉਹ ਕਿਸੇ ਪੱਥਰ ਦੇ ਘੂਰਨ ਕਰਕੇ
ਪੱਥਰ ਹੋ ਗਿਆ ।
ਇੱਕ ਸ਼ਾਇਰ ਬਚ ਗਿਆ ਸੀ,
ਸੰਵੇਦਨਾ ਸੰਗ ਲਰਜਦਾ
ਏਨੇ ਪੱਥਰ ਉਹ ਗਿਣਤੀ ਕਰਕੇ ,
ਪੱਥਰ ਹੋ ਗਿਆ ।

0 comments:

Post a Comment