ਲਿਖ ਜਾ ਮੇਰੀ ਤਕਦੀਰ ਨੂੰ ਮੇਰੇ ਲਈ
ਮੈਂ ਜੀਅ ਰਹੀ ਤੇਰੇ ਬਿਨਾ ਤੇਰੇ ਲਈ ...
ਹਰ ਚੰਦਉਰੀ ਹਰ ਘੜੀ ਬਣਦੀ ਰਹੀ
ਹਰ ਚੰਦਉਰੀ ਹਰ ਘੜੀ ਮਿਟਦੀ ਰਹੀ ...
ਦੂਧੀਆ ਚਾਨਣ ਵੀ ਅੱਜ ਹੱਸਦੇ ਨਹੀਂ
ਬੇਬਹਾਰੇ ਫਲ ਜਿਵੇਂ ਰੱਸਦੇ ਨਹੀਂ ...
ਉਮਰ ਭਰ ਦਾ ਇਸ਼ਕ਼ ਬੇਆਵਾਜ਼ ਹੈ
ਹਰ ਮੇਰਾ ਨਗਮਾਂ, ਮੇਰੀ ਆਵਾਜ਼ ਹੈ ...
ਹਰਫ਼ ਮੇਰੇ ਤੜਪ ਉਠਦੇ ਨੇ ਇਵੇਂ
ਸੁਲਗਦੇ ਹਨ ਰਾਤ ਭਰ ਤਾਰੇ ਜਿਵੇਂ ...
ਉਮਰ ਮੇਰੀ ਬੇ-ਵਫਾ ਮੁਕਦੀ ਪਈ
ਰੂਹ ਮੇਰੀ ਬੇਚੈਨ ਹੈ ਤੇਰੇ ਲਈ ...
ਕੁਕਨੂਸ ਦੀਪਕ ਰਾਗ ਨੂੰ ਅੱਜ ਗਾਏਗਾ
ਇਸ਼ਕ਼ ਦੀ ਇਸ ਲਾਟ 'ਤੇ ਬਲ ਜਾਏਗਾ ...
ਸੁਪਨਿਆਂ ਨੂੰ ਚਿਰ ਕੇ ਆ ਜਾ ਜ਼ਰਾ
ਰਾਤ ਬਾਕੀ ਬਹੁਤ ਹੈ ਨਾ ਜਾ ਜ਼ਰਾ ...
ਰਾਖ਼ ਹੀ ਇਸ ਰਾਗ ਦਾ ਅੰਜਾਮ ਹੈ
ਕੁਕਨੂਸ ਦੀ ਇਸ ਰਾਖ਼ ਨੂੰ ਪ੍ਰਣਾਮ ਹੈ ...
ਰੱਜ ਕੇ ਅੰਬਰ ਜਦੋਂ ਫਿਰ ਰੋਏਗਾ
ਫਿਰ ਨਵਾਂ ਕੁਕਨੂਸ ਪੈਦਾ ਹੋਵੇਗਾ ....

0 comments:
Post a Comment