,

ਗ਼ਜ਼ਲ




















ਸ਼ਹਿਰ ਤੇਰੇ ਤਰਕਾਲਾਂ ਢਲੀਆਂ !
ਗਲ ਲੱਗ ਰੋਈਆਂ ਤੇਰੀਆਂ ਗਲੀਆਂ !
ਯਾਦਾਂ ਦੇ ਵਿੱਚ ਮੁੜ-ਮੁੜ ਸੁਲਗਣ
ਮਹਿੰਦੀ ਲਗੀਆਂ ਤੇਰੀਆਂ ਤਲੀਆਂ !
ਮੱਥੇ ਦਾ ਦੀਵਾ ਨਾ ਬਲਿਆ
ਤੇਲ ਤਾ ਪਾਇਆ ਭਰ ਭਰ ਪਲਿਆਂ !
ਇਸ਼ਕ ਮੇਰੇ ਦੀ ਸਾਲਗਿਰਾਂ ਤੇ
ਇਹ ਕਿਸ ਘਲੀਆਂ ਕਾਲੀਆਂ ਕਲੀਆਂ !
'ਸ਼ਿਵ' ਨੂੰ ਯਾਰ ਆਏ ਜਦ ਫੂਕਣ
ਸਿਤਮ ਤੇਰੇ ਦੀਆਂ ਗੱਲਾਂ ਚਲੀਆਂ !!

0 comments:

Post a Comment