,

ਗ਼ਜ਼ਲ




















ਮੇਰੇ ਨਾ ਮੁਰਾਦ ਇਸ਼ਕ ਦਾ ਕਿਹੜਾ ਪੜਾ ਹੈ ਆਇਆ ।
ਮੈਨੂੰ ਮੇਰੇ ‘ਤੇ ਆਪ ਹੀ ਰਹਿ ਰਹਿ ਕੇ ਤਰਸ ਆਇਆ ।
ਮੇਰੇ ਦਿਲ ਮਾਸੂਮ ਦਾ ਕੁਝ ਹਾਲ ਇਸ ਤਰ੍ਹਾਂ ਹੈ
ਸੂਲੀ ‘ਤੇ ਬੇਗੁਨਾਹ ਜਿਉਂ ਮਰੀਅਮ ਕਿਸੇ ਦਾ ਜਾਇਆ ।
ਇਕ ਵਕਤ ਸੀ ਕਿ ਆਪਣੇ, ਲਗਦੇ ਸੀ ਸਭ ਪਰਾਏ
ਇਕ ਵਕਤ ਹੈ ਮੈਂ ਖੁਦ ਲਈ ਅੱਜ ਆਪ ਹਾਂ ਪਰਾਇਆ ।
ਮੇਰੇ ਦਿਲ ਦੇ ਦਰਦ ਦਾ ਵੀ ਉੱਕਾ ਨਾ ਭੇਤ ਚੱਲਿਆ
ਜਿਉਂ ਜਿਉਂ ਟਕੋਰ ਕੀਤੀ ਵਧਿਆ ਸਗੋਂ ਸਵਾਇਆ ।
ਮੈਂ ਚਾਹੁੰਦਿਆ ਵੀ ਆਪ ਨੂੰ ਰੋਣੋਂ ਨਾ ਰੋਕ ਸਕਿਆ
ਆਪਣਾ ਮੈਂ ਹਾਲ ਆਪ ਨੂੰ ਆਪੇ ਜਦੋਂ ਸੁਣਾਇਆ ।
ਕਹਿੰਦੇ ਨੇ ਯਾਰ ‘ਸਿ਼ਵ’ ਦੇ ਮੁੱਦਤ ਹੋਈ ਹੈ ਮਰਿਆਂ
ਪਰ ਰੋਜ਼ ਆ ਕੇ ਮਿਲਦੈ ਅੱਜ ਤੀਕ ਉਸ ਦਾ ਸਾਇਆ ।

1 comments:

Post a Comment